JALANDHAR WEATHER

350 ਸਾਲਾਂ ਸ਼ਹੀਦੀ ਸਮਾਗਮ: ਪੰਜਾਬ ਦੇ ਮੰਤਰੀ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 25 ਅਕਤੂਬਰ- ਪੰਜਾਬ ਦੇ ਮੰਤਰੀ ਅੱਜ ਆਪ ਆਗੂਆਂ ਦੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚੇ। ਇਸ ਮੌਕੇ ਗੱਲ ਕਰਦੇ ਹੋਏ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਉਨ੍ਹਾਂ ਦੀ 350ਵੀਂ ਸ਼ਹੀਦੀ ਦਿਹਾੜੇ ’ਤੇ ਯਾਦ ਕਰਦੇ ਹਾਂ। ਇਹ ਯਾਦਗਾਰੀ ਸਮਾਗਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਵਿਚ ਫੈਲਾਉਣ ਲਈ ਪੰਜਾਬ ਭਰ ਵਿਚ ਵੱਖ-ਵੱਖ ਨਗਰ ਕੀਰਤਨ ਤੇ ਯਾਤਰਾਵਾਂ ਦਾ ਆਯੋਜਨ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ