350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਅਤੇ ਪੰਜਾਬ ਵਿਚ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮ ਕਰਵਾਏ ਜਾਣਗੇ - ਸੌਰਭ ਭਾਰਦਵਾਜ
ਨਵੀਂ ਦਿੱਲੀ, 25 ਅਕਤੂਬਰ - 'ਆਪ' ਨੇਤਾ ਸੌਰਭ ਭਾਰਦਵਾਜ ਦਾ ਕਹਿਣਾ ਹੈ, "ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਅੱਜ 350 ਸਾਲ ਪੂਰੇ ਹੋ ਰਹੇ ਹਨ ਅਤੇ ਇਸ ਲਈ, ਅੱਜ ਤੋਂ ਦਿੱਲੀ ਅਤੇ ਪੰਜਾਬ ਵਿਚ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮ ਕਰਵਾਏ ਜਾਣਗੇ... ਅਸੀਂ ਸਿੱਖ ਗੁਰੂਆਂ ਦੁਆਰਾ ਦਿੱਤੇ ਗਏ ਪਿਆਰ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਅੱਗੇ ਵਧਾਵਾਂਗੇ..."।
ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਆਗੂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵਿਚ ਹਾਜ਼ਰ ਹੋਏ।
;
;
;
;
;
;
;
;