JALANDHAR WEATHER

ਕਟਾਰੀਆਂ ਮੰਡੀ 'ਚ ਝੋਨੇ ਦੀ ਚਲ ਰਹੀ ਢਿੱਲੀ ਲਿਫਟਿੰਗ ਕਾਰਨ ਮੰਡੀ ਦੇ ਹਰ ਵਰਗ ਵਲੋਂ ਰੋਸ ਪ੍ਰਦਰਸ਼ਨ

ਕਟਾਰੀਆਂ , 26 ਅਕਤੂਬਰ (ਪ੍ਰੇਮੀ ਸੰਧਵਾਂ ) - ਨਵਾਂਸ਼ਹਿਰ ਦੇ ਪਿੰਡ ਕਟਾਰੀਆਂ ਦੀ ਦਾਣਾ ਮੰਡੀ 'ਚ ਝੋਨੇ ਆਮਦ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀ ਹੈ। ਜਿਸ ਕਾਰਨ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰਾਂ ਦੀ ਤੇਜ਼ ਚੁਕਾਈ ਨਾ ਹੋਣ ਕਾਰਨ ਮੰਡੀ ਦੇ ਹਰ ਵਰਗ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਮੰਡੀ ਦੇ ਹਰ ਵਰਗ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆ ਕਿਹਾ ਕਿ ਜੇਕਰ ਸਰਕਾਰ ਨੇ ਕਟਾਰੀਆਂ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੀ ਚੁਕਾਈ ਦਾ ਕੰਮ ਤੇਜ਼ ਨਾ ਕੀਤਾ ਤਾਂ ਮੰਡੀ ਦਾ ਹਰ ਵਰਗ ਸਰਕਾਰ ਵਿਰੁੱਧ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ