JALANDHAR WEATHER

ਬਜ਼ੁਰਗ ਔਰਤ ’ਤੇ ਟਿੱਪਣੀ ਮਾਮਲਾ: ਅੱਜ ਬਠਿੰਡਾ ਅਦਾਲਤ ਵਿਚ ਪੇਸ਼ ਹੋਵੇਗੀ ਕੰਗਨਾ ਰਣੌਤ

ਬਠਿੰਡਾ, 27 ਅਕਤੂਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਅਦਾਲਤ ਵਿਚ ਅੱਜ ਕੰਗਨਾ ਰਣੌਤ ਵਲੋਂ ਇਕ ਬਜ਼ੁਰਗ ਔਰਤ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਸੁਣਵਾਈ ਹੋਵੇਗੀ। ਇਹ ਮਾਮਲਾ 2021 ਦੇ ਕਿਸਾਨ ਵਿਰੋਧ ਪ੍ਰਦਰਸ਼ਨ ਨਾਲ ਸੰਬੰ‌ਧਿਤ ਹੈ, ਜਦੋਂ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਬਠਿੰਡਾ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਟਿੱਪਣੀ ਕੀਤੀ ਸੀ।

ਇਸ ਵਿਚ ਉਸਨੇ ਔਰਤ ਦੀ ਤੁਲਨਾ ਸ਼ਾਹੀਨ ਬਾਗ ਅੰਦੋਲਨ ਦੀ ਦਾਦੀ ਬਿਲਕੀਸ ਬਾਨੋ ਨਾਲ ਕੀਤੀ ਅਤੇ ਕਿਹਾ ਕਿ ਉਹ 100 ਰੁਪਏ ਪ੍ਰਤੀ ਵਿਅਕਤੀ ਲਈ ਵਿਰੋਧ ਪ੍ਰਦਰਸ਼ਨ ਕਰਦੀ ਹੈ। ਮਹਿੰਦਰ ਕੌਰ ਨੇ ਇਸ ਟਿੱਪਣੀ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ।

ਅਦਾਲਤ ਨੇ ਪਹਿਲਾਂ ਕੰਗਨਾ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਸਨ, ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਈ। ਕੰਗਨਾ ਦੇ ਵਕੀਲ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਅਦਾਲਤ ਨੇ ਹੁਣ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਉਹ ਦੁਪਹਿਰ 2 ਵਜੇ ਤੋਂ ਬਾਅਦ ਅਦਾਲਤ ਵਿਚ ਪੇਸ਼ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ