ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿਚ ਧਰਮ ਪ੍ਰਚਾਰ ਕਰ ਰਹੇ ਹਨ। ਅੱਜ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨੰਦੇੜ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਤੇ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ।
ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਸੱਚਖੰਡ ਬੋਰਡ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚਖੰਡ ਗਮਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਤੀ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਨਿਹੰਗ ਸਿੰਘ ਫੌਜਾਂ ਸਮੇਤ ਹਾਜ਼ਰ ਹੋਏ,ਜਿਥੇ ਉਨ੍ਹਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਤੇ ਸੱਚਖੰਡ ਬੋਰਡ ਵਲੋਂ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੇ ਸਿੰਘਾਂ ਸਮੇਤ ਗੁਰਦੁਆਰਾ ਲੰਗਰ ਸਾਹਿਬ, ਗੁਰਦੁਆਰਾ ਮਹਾਂਕਾਲ ਸਿੰਘ ਜੀ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ, ਅਸਥਾਨ ਮਾਤਾ ਭਾਗੋ ਜੀ, ਜਥੇਦਾਰ ਪ੍ਰਹਿਲਾਦਾ ਸਿੰਘ ਜੀ ਦੇ ਸ਼ਹੀਦੀ ਅਸਥਾਨ ਤੇ ਵੀ ਨਤਮਸਤਕ ਹੋਏ। ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਵਿਖੇ ਬਾਬਾ ਬਲਵਿੰਦਰ ਸਿੰਘ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਸ. ਰਵਿੰਦਰ ਸਿੰਘ ਕਪੂਰ ਸੁਪਰੀਡੈਂਟ, ਸ. ਜੈਮਲ ਸਿੰਘ, ਸ. ਰਵਿੰਦਰ ਸਿੰਘ ਬੁੰਗਈ, ਸ. ਇੰਦਰਪਾਲ ਸਿੰਘ ਫੌਜੀ, ਸ. ਬਲਵਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਜਤਿੰਦਰ ਸਿੰਘ, ਸ. ਹਰਜੀਤ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਮੁੱਖ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਸ਼ੇਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਈਸ਼ਰ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਨਿਹੰਗ ਸਿੰਘ ਮੌਜੂਦ ਸਨ।
;
;
;
;
;
;