ਅਕਿਲ ਅਖ਼ਤਰ ਮੌਤ ਮਾਮਲਾ: ਐਸ.ਆਈ.ਟੀ. ਮੁਖੀ ਏ.ਸੀ.ਪੀ. ਵਿਕਰਮ ਨਹਿਰਾ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ, 27 ਅਕਤੂਬਰ (ਉਮਾ ਕਪਿਲ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੇ ਬੇਟੇ ਅਕਿਲ ਅਖਤਰ ਦੀ ਮੌਤ ਦੇ ਮਾਮਲੇ ਵਿਚ ਐਸ.ਆਈ.ਟੀ. ਮੁਖੀ ਏ.ਸੀ.ਪੀ. ਵਿਕਰਮ ਨਹਿਰਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਇਸ ਮਾਮਲੇ ਵਿਚ ਨੌ ਸੁਰੱਖਿਆ ਕਰਮੀਆਂ ਨੂੰ ਪੁੱਛਗਿਛ ਲਈ ਬੁਲਾਇਆ ਗਿਆ, ਜੋ ਡਿਊਟੀ ’ਤੇ ਤਾਇਨਾਤ ਸੀ ਅਤੇ ਸਾਰੇ ਪੰਜਾਬ ਪੁਲਿਸ ਦੇ ਕਰਮਚਾਰੀ ਹਨ।ਇਸ ਵਿਚ ਪੀ.ਐਸ.ਓ. ਵੀ ਸ਼ਾਮਿਲ ਹਨ ਅਤੇ ਇਸ ਤੋਂ ਇਲਾਵਾ ਹੋਰ ਸੱਤ ਲੋਕਾਂ ਨੂੰ ਵੀ ਬੁਲਾਇਆ ਜਾਵੇਗਾ, ਜੋ ਮ੍ਰਿਤਕ ਦੇ ਘਰ ਕੰਮ ਕਰਦੇ ਸਨ। ਉਨ੍ਹਾਂ ਲੋਕਾਂ ਨੂੰ ਵੀ ਜਾਂਚ ਵਿਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਹੈ। ਇਹ ਪੰਜਾਬ ਪੁਲਿਸ ਦੇ ਸੁਰੱਖਿਆ ਕਰਮੀ ਕਿਸ ਕਿਸ ਦੀ ਸੁਰੱਖਿਆ ਵਿਚ ਤਾਇਨਾਤ ਸੀ, ਉਨਾਂ ਤੋਂ ਇਹ ਵੀ ਪੁੱਛਗਿਛ ਕੀਤੀ ਜਾਵੇਗੀ ਅਤੇ ਜੋ ਦੋਸ਼ ਲਗਾਏ ਗਏ ਹਨ, ਉਨ੍ਹਾਂ ਬਾਰੇ ਵੀ ਪੁਛਗਿੱਛ ਕੀਤੀ ਜਾਵੇਗੀ। ਕਰਾਈਮ ਵਾਲੀ ਥਾਂ ਤੋਂ ਮਿਲੀਆਂ ਚੀਜ਼ਾਂ ਬਾਰੇ ਉਨ੍ਹਾਂ ਕਿਹਾ ਕਿ ਕੁਝ ਸ਼ੱਕੀ ਚੀਜ਼ਾਂ ਸਨ ਅਤੇ ਉਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
;
;
;
;
;
;