ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੁਰੱਖਿਆ ਗਾਰਡ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
ਬਾਬਾ ਬਕਾਲਾ ਸਾਹਿਬ , 27 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਅੰਮ੍ਰਿਤਸਰ ਦੀ ਵਿਜੀਲੈਂਸ ਟੀਮ ਨੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਅਚਾਨਕ ਛਾਪੇਮਾਰੀ ਕੀਤੀ। ਇਸ ਮੌਕੇ 'ਤੇ ਜਤਿੰਦਰ ਸਿੰਘ ਵਾਸੀ ਪਿੰਡ ਠੱਠੀਆਂ , ਤਹਿਸੀਲ ਬਾਬਾ ਬਕਾਲਾ ਸਾਹਿਬ, ਥਾਣਾ ਬਿਆਸ ਏ.ਐਸ.ਆਰ.ਆਰ. ਨੂੰ ਗ੍ਰਿਫ਼ਤਾਰ ਕੀਤਾ, ਜੋ ਕਿ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਥਾਣਾ ਵਿਖੇ ਸੁਰੱਖਿਆ ਗਾਰਡ ਹੈ। ਵਿਜੀਲੈਂਸ ਦੀ ਟੀਮ ਨੇ ਉਸ ਨੂੰ ਡੋਪ ਟੈਸਟ ਸਰਟੀਫਿਕੇਟ ਬਣਾਉਣ ਲਈ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ।
;
;
;
;
;
;