JALANDHAR WEATHER

ਅਣ-ਪਛਾਤਿਆਂ ਨੇ ਆਟੋ ਚਾਲਕ ਨੂੰ ਮਾਰੀ ਗੋਲੀ, ਮੌਤ

ਫਗਵਾੜਾ, (ਕਪੂਰਥਲਾ), 28 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਬੀਤੀ ਦੇਰ ਰਾਤ ਅਣ-ਪਛਾਤੇ ਹਮਲਾਵਰਾਂ ਵਲੋਂ ਇਕ ਆਟੋ ਚਾਲਕ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਆਟੋ ਚਾਲਕ ਕੁਲਦੀਪ ਸਿੰਘ, ਜੋ ਕਿ ਸੁਖਚੈਨ ਨਗਰ ਫਗਵਾੜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਨੂੰ ਬੀਤੀ ਰਾਤ ਅਣ-ਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਜਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸਦਿਆਂ ਉਸ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ। ਉਥੇ ਪਹੁੰਚਣ ਉਪਰੰਤ ਕੁਲਦੀਪ ਸਿੰਘ ਦੀ ਮੌਤ ਹੋ ਗਈ।
ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ