ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ.ਦੇ ਤਿੰਨ ਕਾਰਕੁੰਨ ਕਾਬੂ
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸੰਬੰਧਿਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਂਡ ਗ੍ਰਨੇਡ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਨੌਜਵਾਨਾਂ ਨੂੰ ਲੁਧਿਆਣਾ ਵਿਚ ਧਮਾਕੇ ਕਰਨ ਲਈ ਭੇਜਿਆ ਗਿਆ ਸੀ ਪਰ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵਲੋਂ ਇਸ ਦਾ ਖੁਲਾਸਾ ਕੁਝ ਦੇਰ ਬਾਅਦ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
;
;
;
;
;
;
;
;