JALANDHAR WEATHER

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 28 ਅਕਤਬੂਰ- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ ਤੇ ਉਨ੍ਹਾਂ ਵਲੋਂ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿਚ ਲੁਧਿਆਣਾ ਵਿਚ ਨਵੀਂ ਸਬ-ਤਹਿਸੀਲ ਬਣਾਈ ਜਾਵੇਗੀ ਤੇ ਬਰਨਾਲਾ ਨੂੰ ਨਗਰ ਨਿਗਮ ਵਿਚ ਤਬਦੀਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਾਈਡ ਬਿਲਡਿੰਗ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਬਾਇਮੈਟਰਿਕ ਤਰੀਕੇ ਨਾਲ ਹਾਜ਼ਰੀ ਲਗਾਈ ਜਾਵੇਗੀ।

ਉਨ੍ਹਾਂ ਪਰਾਲੀ ਦੇ ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਪਰਾਲੀ ਨੂੰ ਸਿਰਫ਼ ਸਿਆਸੀ ਮੁੱਦਾ ਬਣਾ ਰਹੀ ਹੈ। ਪਰਾਲੀ ਦੇ ਹੱਲ ਲਈ ਕੇਂਦਰ ਸਰਕਾਰ ਕੰਮ ਕਰੇ ਤੇ ਅੰਨਦਾਤੇ ਨੂੰ ਬਦਨਾਮ ਨਾ ਕੀਤਾ ਜਾਵੇ ਤੇ ਪਰਾਲੀ ਦਾ ਪੱਕਾ ਹੱਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਵਾ ਤਾਂ ਚੱਲ ਨਹੀਂ ਰਹੀ ਫਿਰ ਧੂਆਂ ਦਿੱਲੀ ਕਿਵੇਂ ਪੁੱਜ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕੀ ਸਿਰਫ਼ ਪੰਜਾਬ ਦਾ ਧੂਆਂ ਹੀ ਦਿੱਲੀ ਜਾਂਦਾ ਹੈ, ਹਰਿਆਣਾ ਦਾ ਨਹੀਂ। ਉਨ੍ਹਾਂ ਕਿਹਾ ਕਿ ਪਰਾਲੀ ਤਾਂ ਅਜੇ ਜਲੀ ਵੀ ਨਹੀਂ ਤਾਂ ਧੂਆਂ ਦਿੱਲੀ ਪੁੱਜ ਵੀ ਗਿਆ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ