ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, ਅਦਾਲਤ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ 'ਆਪ' ਵਿਧਾਇਕ ਲਾਲਪੁਰਾ ਮਾਮਲੇ ਦੇ ਦੋਸ਼ੀ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਕਿਉਂਕਿ ਉਸ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਹੈ, ਇਸ ਲਈ ਇਸ ਪੜਾਅ 'ਤੇ ਤੁਰੰਤ ਦਖਲ ਦੀ ਕੋਈ ਲੋੜ ਨਹੀਂ ਜਾਪਦੀ।
ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ, ਜਿਸ ਨਾਲ ਹਲਕੇ 'ਚ ਨਵੇਂ ਸਿਰਿਓਂ ਚੋਣਾਂ ਕਰਵਾਉਣੀਆਂ ਪੈਣਗੀਆਂ | ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਇਹ ਜਲਦਬਾਜ਼ੀ ਕਿਉਂ' ਜਦੋਂ ਰੱਦ ਕਰਨ ਵਰਗੇ ਕਦਮ ਵੀ ਨਹੀਂ ਚੁੱਕੇ ਗਏ ਹਨ।
ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਮਹੀਨੇ ਲਈ ਮੁਲਤਵੀ ਕਰ ਦਿੱਤੀ ਅਤੇ ਰਾਜ ਨੂੰ ਨਿਰਦੇਸ਼ ਦਿੱਤਾ ਕਿ ਉਹ ਅਗਲੀ ਤਰੀਕ ਨੂੰ ਪੂਰਾ ਕੇਸ ਰਿਕਾਰਡ ਅਦਾਲਤ 'ਚ ਪੇਸ਼ ਕਰੇ।
;
;
;
;
;
;
;
;