ਹਵਾਈ ਅੱਡੇ ’ਤੇ ਏਅਰ ਇੰਡੀਆ ਦੀ ਬੱਸ ਨੂੰ ਲੱਗੀ ਅੱਗ
ਨਵੀਂ ਦਿੱਲੀ, 28 ਅਕਤੂਬਰ- ਅੱਜ ਦੁਪਹਿਰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਏਅਰ ਇੰਡੀਆ ਦੀ ਇਕ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਵਿਭਾਗ ਅਤੇ ਸਥਾਨਕ ਪੁਲਿਸ, ਜਿਸ ਵਿਚ ਸੀ.ਆਈ.ਐਸ.ਐਫ. ਦੇ ਕਰਮਚਾਰੀ ਵੀ ਸ਼ਾਮਿਲ ਸਨ, ਵਲੋਂ ਤੁਰੰਤ ਕਾਰਵਾਈ ਕੀਤੀ ਗਈ।
ਅੱਗ 'ਤੇ ਜਲਦੀ ਕਾਬੂ ਪਾ ਲਿਆ ਗਿਆ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਉਸ ਸਮੇਂ ਬੱਸ ਵਿਚ ਕੋਈ ਯਾਤਰੀ ਜਾਂ ਸਾਮਾਨ ਨਹੀਂ ਸੀ। ਸਿਰਫ਼ ਡਰਾਈਵਰ ਹੀ ਮੌਜੂਦ ਸੀ। ਅੱਗ 'ਤੇ ਜਲਦੀ ਕਾਬੂ ਪਾ ਲਿਆ ਗਿਆ ਅਤੇ ਕੋਈ ਜ਼ਖਮੀ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਬੱਸ ਦੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;