ਦੋ ਮੋਟਰਸਾਈਕਲਾ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ
ਅਮਰਕੋਟ (ਤਰਨਤਾਰਨ), 28 ਅਕਤੂਬਰ (ਭੱਟੀ) - ਪਿੰਡ ਵਲਟੋਹਾ ਨੇੜੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਨੇੜੇ ਦੋ ਮੋਟਰਸਾਈਕਲਾ ਦੀ ਆਹਮੋ ਸਾਹਮਣੇ ਹੋਈ ਟੱਕਰ ਚ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਸੰਬੰਧੀ ਡਾ. ਪਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਦੋ ਵਿਅਕਤੀਆ ਨੂੰ ਜ਼ਖ਼ਮੀ ਹਾਲਤ ਵਿਚ ਉਨ੍ਹਾਂ ਦੇ ਹਸਪਤਾਲ ਲਿਆਂਦਾ ਗਿਆ ਸੀ, ਪਰ ਉਨ੍ਹਾਂ ਮੌਤ ਹੋ ਚੁੱਕੀ ਸੀ।
;
;
;
;
;
;
;
;