JALANDHAR WEATHER

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ਸੰਬੰਧੀ ਉਮੀਦਵਾਰਾਂ ਦਾ ਐਲਾਨ ਪਾਰਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤਾ ਜਾਵੇਗਾ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ 3 ਨਵੰਬਰ ਨੂੰ ਹੋਣ ਜਾ ਰਹੇ ਜਨਰਲ ਇਜਲਾਸ ਦੌਰਾਨ ਅਹੁਦੇਦਾਰਾਂ ਦੀ ਚੋਣ ਸੰਬੰਧੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਪਾਰਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤਾ ਜਾਵੇਗਾ। ਅੱਜ ਇਥੇ ਕਾਰ ਸੇਵਾ ਸੰਪ੍ਰਦਾਇ ਡੇਰਾ ਨਿਰਮਲੇ ਤਪੋਬਣ ਭੂਰੀ ਵਾਲੇ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਪਾਰਟੀ ਪਲੇਟਫਾਰਮ 'ਤੇ ਲੋਕਤੰਤਰਿਕ ਪ੍ਰਕਿਰਿਆ ਹੈ ਤੇ ਅਹਿਮ ਫੈਸਲੇ ਸਾਂਝੇ ਤੌਰ 'ਤੇ ਲਏ ਜਾਂਦੇ ਹਨ। ਤਰਨਤਾਰਨ ਜ਼ਿਮਨੀ ਚੋਣ ਬਾਰੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਪੂਰੀ ਤਰ੍ਹਾਂ ਭਾਈ ਮਨਦੀਪ ਸਿੰਘ ਖ਼ਾਲਸਾ ਦਾ ਸਹਿਯੋਗ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੀਆਂ ਪਾਰਟੀਆਂ ਦੇ ਆਪਣੇ ਆਪਣੇ ਏਜੰਡੇ ਹਨ, ਪਰ ਸਾਡੀ ਪਾਰਟੀ ਦਾ ਸਪੱਸ਼ਟ ਏਜੰਡਾ ਪੰਥਕ ਹਿੱਤਾਂ ਦੀ ਰੱਖਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ