ਦਿਲਜੀਤ ਦੋਸਾਂਝ ਵਲੋਂ ਅਮਿਤਾਭ ਬੱਚਨ ਦੇ ਪੈਰ ਛੂਹਣ 'ਤੇ ਵਿਵਾਦ
ਚੰਡੀਗੜ੍ਹ, 29 ਅਕਤੂਬਰ-ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਸਿੱਖ ਫਾਰ ਜਸਟਿਸ ਦੇ ਕਾਰਕੁਨ ਵਲੋਂ ਧਮਕੀ ਦਿੱਤੀ ਗਈ ਹੈ। 1 ਨਵੰਬਰ ਨੂੰ ਆਸਟ੍ਰੇਲੀਆ ਵਿਚ ਗਾਇਕ ਦੇ ਹੋਣ ਵਾਲੇ ਸਮਾਰੋਹ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ। ਇਹ ਇਸ ਲਈ ਹੈ ਕਿਉਂਕਿ ਦਿਲਜੀਤ ਨੇ "ਕੌਣ ਬਨੇਗਾ ਕਰੋੜਪਤੀ 17" ਦੇ ਇਕ ਐਪੀਸੋਡ ਵਿਚ ਅਮਿਤਾਭ ਬੱਚਨ ਦੇ ਪੈਰ ਛੂਹੇ ਸਨ। ਕਾਰਕੁਨ ਵਲੋਂ 1 ਨਵੰਬਰ ਨੂੰ ਆਸਟ੍ਰੇਲੀਆ 'ਚ ਹੋਣ ਵਾਲੇ ਦਿਲਜੀਤ ਦੇ ਮਿਊਜ਼ਿਕ ਕੰਸਰਟ ਨੂੰ ਬੰਦ ਕਰਨ ਦੀ ਵੀ ਧਮਕੀ ਦਿੱਤੀ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਸ ਦਿਨ ਨੂੰ ਸਿੱਖ ਨਸਲਕੁਸ਼ੀ ਯਾਦਗਾਰੀ ਦਿਵਸ ਵਜੋਂ ਮਨਾਉਂਦਾ ਹੈ। ਸੰਗਠਨ ਦਾ ਇਹ ਫੈਸਲਾ ਅਮਿਤਾਭ ਬੱਚਨ ਦੇ ਪੈਰ ਛੂਹਣ ਤੋਂ ਕੁਝ ਦਿਨ ਬਾਅਦ ਆਇਆ ਹੈ। ਸਿੱਖ ਫਾਰ ਜਸਟਿਸ ਨੇ ਦਿਲਜੀਤ ਦੇ ਸੰਗੀਤ ਸਮਾਰੋਹ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਹੈ।
;
;
;
;
;
;
;