ਮੁਅੱਤਲ ਡੀ.ਆਈ.ਜੀ. ਭੁੱਲਰ 'ਤੇ ਇਕ ਹੋਰ ਮਾਮਲਾ ਦਰਜ
ਚੰਡੀਗੜ੍ਹ, 29 ਅਕਤੂਬਰ-ਮੁਅੱਤਲ ਡੀ.ਆਈ.ਜੀ. ਭੁੱਲਰ 'ਤੇ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੋਇਆ ਹੈ। ਸੀ.ਬੀ.ਆਈ. ਨੇ ਤਤਕਾਲੀ ਮੁਅੱਤਲ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਸੀ.ਬੀ.ਆਈ. ਨੇ ਭੁੱਲਰ ਨੂੰ ਕਥਿਤ ਤੌਰ 'ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਬਾਅਦ ਦੀਆਂ ਤਲਾਸ਼ੀਆਂ ਦੌਰਾਨ, ਸੀ.ਬੀ.ਆਈ. ਨੇ 7.5 ਕਰੋੜ ਰੁਪਏ ਦੀ ਨਕਦੀ, 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ, 26 ਲਗਜ਼ਰੀ ਘੜੀਆਂ, ਮਹਿੰਗੀਆਂ ਕਾਰਾਂ ਅਤੇ ਅਚੱਲ ਜਾਇਦਾਦ ਦੇ ਦਸਤਾਵੇਜ਼ ਬਰਾਮਦ ਕੀਤੇ। ਸੀ.ਬੀ.ਆਈ. ਨੇ ਹੁਣ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਨਵਾਂ ਮਾਮਲਾ ਦਰਜ ਕੀਤਾ ਹੈ, ਜਿਸ ਵਿਚ ਆਮਦਨ ਦੇ ਜਾਣੇ-ਪਛਾਣੇ ਸਰੋਤ ਤੋਂ ਵੱਧ ਜਾਇਦਾਦ ਹਾਸfਲ ਕਰਨਾ ਸ਼ਾਮਿਲ ਹੈ।
;
;
;
;
;
;
;