JALANDHAR WEATHER

ਪਿੰਡ ਖੋਦੇ ਬੇਟ ਦਾ ਏ. ਐਸ. ਆਈ. ਭੁਪਿੰਦਰ ਸਿੰਘ ਅਸਾਮ 'ਚ ਹੋਇਆ ਸ਼ਹੀਦ

ਡੇਰਾ ਬਾਬਾ ਨਾਨਕ, 29 ਅਕਤੂਬਰ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਖੋਦੇ ਬੇਟ ਦਾ ਏ.ਐਸ.ਆਈ. ਭੁਪਿੰਦਰ ਸਿੰਘ ਡਿਊਟੀ ਦੌਰਾਨ ਅਸਾਮ ਵਿਚ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਖੋਦੇ ਬੇਟ ਦੇ ਕਿਸਾਨ ਆਗੂ ਸਤਬੀਰ ਸਿੰਘ ਲਾਲੀ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਖੋਦੇ ਬੇਟ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਅਸਾਮ ਵਿਚ ਏ. ਐਸ. ਆਈ. ਵਜੋਂ ਡਿਊਟੀ ਨਿਭਾਅ ਰਿਹਾ ਸੀ। ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਦੇ ਪਰਿਵਾਰ ਨੂੰ ਭਾਰਤੀ ਤਿੱਬਤ ਸੀਮਾ ਪੁਲਿਸ ਬਲ ਵਲੋਂ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦਾ ਪੁੱਤਰ ਏ.ਐਸ.ਆਈ. ਭੁਪਿੰਦਰ ਸਿੰਘ ਅੱਜ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ, ਜਿਸ ਦੀ ਮ੍ਰਿਤਕ ਦੇਹ ਕੱਲ੍ਹ ਵੀਰਵਾਰ ਸਵੇਰੇ 5 ਵਜੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਵਿਖੇ ਪੁੱਜੇਗੀ। ਸਤਬੀਰ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਖੋਦੇ ਵਿਖੇ ਪੁੱਜਣ ਉਤੇ ਕੱਲ੍ਹ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਭੁਪਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂਆਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਵੀ ਪੁੱਜਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ