JALANDHAR WEATHER

ਅੱਜ ਤੋਂ ਦੋ ਦਿਨਾਂ ਦੌਰੇ ’ਤੇ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਲਈ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮਨਾਉਣ ਲਈ ਵਡੋਦਰਾ ਜ਼ਿਲ੍ਹੇ ਦੇ ਕੇਵੜੀਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਵੀਰਵਾਰ ਨੂੰ ਸ਼ਾਮ 5 ਵਜੇ ਦੇ ਕਰੀਬ ਵਡੋਦਰਾ ਪਹੁੰਚਣਗੇ ਅਤੇ ਕੇਵੜੀਆ ਲਈ ਰਵਾਨਾ ਹੋਣਗੇ। ਉਹ ਸ਼ਾਮ 5:15 ਵਜੇ ਕੇਵੜੀਆ ਵਿਚ ਈ-ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ। ਸ਼ਾਮ 6:30 ਵਜੇ ਉਹ ਏਕਤਾ ਨਗਰ ਵਿਚ 1,140 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਅਗਲੇ ਦਿਨ 31 ਅਕਤੂਬਰ ਨੂੰ ਸਵੇਰੇ 8 ਵਜੇ ਸਟੈਚੂ ਆਫ਼ ਯੂਨਿਟੀ 'ਤੇ ਫੁੱਲਮਾਲਾ ਚੜ੍ਹਾਉਣਗੇ। ਫਿਰ ਉਹ ਸਟੈਚੂ ਆਫ਼ ਯੂਨਿਟੀ ਕੰਪਲੈਕਸ ਵਿਖੇ ਪਰੇਡ ਅਤੇ ਹੋਰ ਸਮਾਗਮਾਂ ਵਿਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਅਕਤੂਬਰ ਯਾਨੀ ਅੱਜ ਸਟੈਚੂ ਆਫ਼ ਯੂਨਿਟੀ ਦਾ ਦੌਰਾ ਕਰਨਗੇ ਅਤੇ ਏਕਤਾ ਨਗਰ ਵਿਚ 16 ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ