JALANDHAR WEATHER

ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦੋ ਦੀ ਮੌਤ

ਪਟਿਆਲਾ, 31 ਅਕਤੂਬਰ (ਅਮਨਦੀਪ ਸਿੰਘ)- ਪਟਿਆਲਾ ਦੇ ਸਰਹਿੰਦ ਰੋਡ ਵਿਖੇ ਪਿੰਡ ਹਸਨਪੁਰ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਪਠਾਨਕੋਟ ਡੀਪੂ ਦੀ ਪਨਬਸ ਤੇ ਟਰੱਕ ਵਿਚਕਾਰ ਹੋਇਆ ਹੈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿਚ ਟਰੱਕ ਦੇ ਡਰਾਈਵਰ ਤੇ ਬੱਸ ਦੀ ਕੰਡਕਟਰ ਦੀ ਮੌਕੇ ’ਤੇ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿਚ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ ਤੇ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਲਿਆਂਦਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ