ਅੱਜ ਵੀ 1984 ਬਾਰੇ ਸੋਚ ਕੇ ਕੰਬ ਜਾਂਦੀ ਹੈ ਰੂਹ- ਹਰਦੀਪ ਸਿੰਘ ਪੁਰੀ
 
                  
ਨਵੀਂ ਦਿੱਲੀ, 31 ਅਕਤੂਬਰ- ਸਿੱਖ ਦੰਗਿਆਂ ਦੀ ਵਰ੍ਹੇਗੰਢ 'ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਅਤੇ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਆਪਣੇ ਬਿਆਨ, "ਜਦੋਂ ਇਕ ਵੱਡਾ ਦਰੱਖਤ ਡਿੱਗਦਾ ਹੈ, ਤਾਂ ਧਰਤੀ ਹਿੱਲਦੀ ਹੈ" ਨਾਲ ਸਿੱਖਾਂ ਦੇ ਕਤਲ-ਏ-ਆਮ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ।
ਉਨ੍ਹਾਂ ਸਿੱਖ ਦੰਗਿਆਂ ਨੂੰ ਆਜ਼ਾਦ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਧੱਬਿਆਂ ਵਿਚੋਂ ਇਕ ਦੱਸਿਆ। ਉਨ੍ਹਾਂ ਲਿਖਿਆ ਕਿ ਸਿੱਖ ਦੰਗਿਆਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ ਅਤੇ ਲੋਕਾਂ ਦੀ ਰੱਖਿਆ ਲਈ ਜ਼ਿੰਮੇਵਾਰ ਸੰਸਥਾਵਾਂ ਨੇ ਕਾਂਗਰਸੀ ਆਗੂਆਂ ਅੱਗੇ ਆਤਮ ਸਮਰਪਣ ਕਰ ਦਿੱਤਾ।
ਹਰਦੀਪ ਪੁਰੀ ਨੇ ਪੋਸਟ ਵਿਚ ਲਿਖਿਆ ਕਿ ਅੱਜ ਅਸੀਂ ਆਜ਼ਾਦ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਧੱਬਿਆਂ ਵਿਚੋਂ ਇਕ ਦੀ ਵਰ੍ਹੇਗੰਢ ਮਨਾ ਰਹੇ ਹਾਂ। ਮੈਂ ਅਜੇ ਵੀ ਕੰਬ ਜਾਂਦਾ ਹਾਂ ਜਦੋਂ ਮੈਨੂੰ 1984 ਦੇ ਉਨ੍ਹਾਂ ਦਿਨਾਂ ਨੂੰ ਯਾਦ ਆਉਂਦਾ ਹੈ, ਜਦੋਂ ਮਾਸੂਮ ਅਤੇ ਬੇਸਹਾਰਾ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਬੇ-ਰਹਿਮੀ ਨਾਲ ਮਾਰਿਆ ਗਿਆ ਸੀ। ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਕਾਤਲ ਭੀੜਾਂ ਦੁਆਰਾ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਧਾਰਮਿਕ ਸਥਾਨਾਂ ਨੂੰ ਲੁੱਟ ਲਿਆ ਗਿਆ ਸੀ। ਇਹ ਸਭ ਇੰਦਰਾ ਗਾਂਧੀ ਦੇ ਕਾਇਰਤਾਪੂਰਨ ਕਤਲ ਦਾ ਬਦਲਾ ਲੈਣ ਦੇ ਨਾਮ 'ਤੇ ਕੀਤਾ ਗਿਆ ਸੀ। ਕੇਂਦਰੀ ਮੰਤਰੀ ਨੇ ਇਹ ਵੀ ਸਾਂਝਾ ਕੀਤਾ ਕਿ ਨਾਨਾਵਤੀ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਸ ਗੱਲ ਦੇ ਪੁਖਤਾ ਸਬੂਤ ਹਨ ਕਿ ਕਾਂਗਰਸੀ ਆਗੂਆਂ ਨੇ ਗੁੱਸੇ ਵਿਚ ਆਈ ਭੀੜ ਦੀ ਅਗਵਾਈ ਕੀਤੀ।
ਕਾਂਗਰਸ ਪਾਰਟੀ ਨਾ ਸਿਰਫ਼ ਦੰਗਿਆਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ, ਸਗੋਂ ਕਿਸੇ ਵੀ ਸਿੱਖ ਵਿਰੋਧੀ ਹਿੰਸਾ ਤੋਂ ਵੀ ਇਨਕਾਰ ਕੀਤਾ। ਦੰਗਿਆਂ ਦੇ ਦੋਸ਼ੀਆਂ ਨੂੰ ਨਾ ਸਿਰਫ਼ ਬਚਾਇਆ ਗਿਆ ਸਗੋਂ ਬਾਅਦ ਵਿਚ ਟਿਕਟਾਂ ਨਾਲ ਨਵਾਜਿਆ ਗਿਆ। ਹਰਦੀਪ ਪੁਰੀ ਨੇ ਦੱਸਿਆ ਕਿ ਕਿਵੇਂ ਕਾਂਗਰਸੀ ਆਗੂਆਂ ਨੇ ਭੀੜ ਨੂੰ ਜਲਣਸ਼ੀਲ ਪਾਊਡਰ ਅਤੇ ਲੋਕਾਂ ਨੂੰ ਸਾੜਨ ਲਈ ਵਰਤੇ ਜਾਣ ਵਾਲੇ ਰਸਾਇਣ ਸਪਲਾਈ ਕੀਤੇ। ਕੇਂਦਰੀ ਮੰਤਰੀ ਨੇ ਪੋਸਟ ਵਿਚ ਲਿਖਿਆ ਕਿ ਉਸ ਸਮੇਂ, ਪੁਲਿਸ ਨੂੰ ਮੂਕ ਦਰਸ਼ਕ ਬਣ ਕੇ ਖੜ੍ਹੇ ਰਹਿਣ ਲਈ ਮਜਬੂਰ ਕੀਤਾ ਗਿਆ ਸੀ ਜਦੋਂ ਕਿ ਸਿੱਖਾਂ ਨੂੰ ਉਨ੍ਹਾਂ ਦੇ ਘਰਾਂ, ਵਾਹਨਾਂ ਅਤੇ ਗੁਰਦੁਆਰਿਆਂ ਤੋਂ ਬਾਹਰ ਕੱਢ ਕੇ ਜ਼ਿੰਦਾ ਸਾੜ ਦਿੱਤਾ ਗਿਆ ਸੀ। ਸਰਕਾਰੀ ਮਸ਼ੀਨਰੀ ਨੇ ਸਿੱਖਾਂ ਤੋਂ ਪੂਰੀ ਤਰ੍ਹਾਂ ਮੂੰਹ ਮੋੜ ਲਿਆ ਸੀ। ਰੱਖਿਅਕ ਖੁਦ ਕਾਤਲ ਬਣ ਗਏ ਸਨ। ਵੋਟਰ ਸੂਚੀਆਂ ਦੀ ਵਰਤੋਂ ਸਿੱਖ ਘਰਾਂ ਅਤੇ ਜਾਇਦਾਦਾਂ ਦੀ ਪਛਾਣ ਕਰਨ ਲਈ ਕੀਤੀ ਗਈ ਸੀ।
ਕਈ ਦਿਨਾਂ ਤੱਕ, ਭੀੜ ਨੂੰ ਰੋਕਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਦੀ ਬਜਾਏ, ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਆਪਣੇ ਬਿਆਨ, "ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ, ਤਾਂ ਧਰਤੀ ਹਿੱਲਦੀ ਹੈ" ਨਾਲ ਸਿੱਖਾਂ ਦੇ ਕਤਲ-ਏ-ਆਮ ਦਾ ਖੁੱਲ੍ਹ ਕੇ ਸਮਰਥਨ ਕੀਤਾ। ਕਾਂਗਰਸੀ ਆਗੂਆਂ ਨੂੰ ਗੁਰਦੁਆਰਿਆਂ ਦੇ ਬਾਹਰ ਭੀੜ ਦੀ ਅਗਵਾਈ ਕਰਦੇ ਦੇਖਿਆ ਗਿਆ, ਜਦੋਂ ਕਿ ਪੁਲਿਸ ਚੁੱਪ-ਚਾਪ ਖੜ੍ਹੀ ਦੇਖਦੀ ਰਹੀ। ਕਾਨੂੰਨ ਵਿਵਸਥਾ ਬਣਾਈ ਰੱਖਣ ਵਾਲੀਆਂ ਸੰਸਥਾਵਾਂ ਨੇ ਆਪਣੀ ਜ਼ਮੀਰ ਵੇਚ ਦਿੱਤੀ ਅਤੇ ਇਨ੍ਹਾਂ ਆਗੂਆਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            