JALANDHAR WEATHER

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਨਵੀਂ ਦਿੱਲੀ, 31 ਅਕਤੂਬਰ-ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਲੈ ਕੇ ਦਿੱਲੀ ਤੋਂ ਪਟਨਾ ਸਾਹਿਬ ਤੱਕ ਯਾਤਰਾ ਲਈ ਸ਼ਬਦ (ਚਰਨ ਸੁਹਾਵੇ ਗੁਰੂ ਚਰਨਾਂ ਦਾ ਗੀਤ) ਵੀ ਗਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ