ਭਾਜਪਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਮਨਾਉਣ ਸੰਬੰਧੀ ਬਣਾਈ ਕਮੇਟੀ 'ਚ ਸਹਿ-ਇੰਚਾਰਜ ਨਿਯੁਕਤ
 
                  
ਤਰਨਤਾਰਨ, ਮੀਆਂਵਿੰਡ, 31 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਵਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿਚ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੂੰ ਇੰਚਾਰਜ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਸਹਿ- ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਾਰਾਣੀ ਪ੍ਰਨੀਤ ਕੌਰ ਨੂੰ ਕੋਆਰਡੀਨੇਟਰ ਅਤੇ ਪੰਜ ਹੋਰ ਭਾਜਪਾ ਆਗੂਆਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਕਮੇਟੀ ਭਾਜਪਾ ਵਲੋਂ ਸੂਬੇ ਭਰ ਵਿਚ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਧਾਰਮਿਕ ਸਮਾਗਮ ਕਰਵਾਏਗੀ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            