JALANDHAR WEATHER

ਕਤਲ ਕੀਤੇ ਕਬੱਡੀ ਖਿਡਾਰੀ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ ਰਾਜਾ ਵੜਿੰਗ

ਜਗਰਾਉਂ (ਲੁਧਿਆਣਾ), 1 ਨਵੰਬਰ (ਕੁਲਦੀਪ ਸਿੰਘ ਲੋਹਟ)- ਬੀਤੇ ਕੱਲ੍ਹ ਗੋਲੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਿੰਡ ਗਿੱਦੜਵਿੰਡੀ ਪੁੱਜੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਵੜਿੰਗ ਨੇ ਪਰਿਵਾਰ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿਚ ਪਰਿਵਾਰ ਦੇ ਮੋਢੇ ਨਾਲ-ਮੋਢਾ ਲਾ ਕੇ ਖੜਨ ਦਾ ਭਰੋਸਾ ਦਿਵਾਇਆ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜ੍ਹਤ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਗੈਂਗਸਟਰਾਂ ਦੀ ਗਿਣਤੀ ਵਿਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ ਤੇ ਸੂਬਾ ਸਰਕਾਰ ਹਰ ਮੁਕਾਮ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਗੈਂਗਸਟਰ ਪੰਜਾਬ ਦੇ ਭੋਲੇ ਭਾਲੇ ਪੁੱਤਾਂ ਨੂੰ ਦਿਨ ਦਿਹਾੜੇ ਕਤਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕੈਪਟਨ ਸੰਦੀਪ ਸੰਧੂ, ਜੱਗਾ ਹਿੱਸੋਵਾਲ ਅਤੇ ਮਨੀ ਗਿੱਦੜਵਿੰਡੀ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ