ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਚਰਨ ਯਾਤਰਾ ਦਾ ਸਫ਼ਲਤਾਪੂਰਵਕ ਸਮਾਪਨ
ਪਟਨਾ, 1 ਨਵੰਬਰ- ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬਾਂ ਨਾਲ ਦਿੱਲੀ ਦੇ ਗੁਰਦੁਆਰਾ ਮੋਤੀ ਸਾਹਿਬ ਤੋਂ ਸ਼ੁਰੂ ਹੋਈ ਚਰਨ ਸੁਹਾਵੇ ਗੁਰੂ ਚਰਨ ਯਾਤਰਾ ਤਖ਼ਤ ਪਟਨਾ ਸਾਹਿਬ ਪਹੁੰਚੀ, ਜਿਥੇ ਗੁਰੂ ਸਾਹਿਬ ਅਤੇ ਮਾਤਾ ਜੀ ਦੇ ਜੋੜਾ ਸਾਹਿਬ ਤਖ਼ਤ ਪਟਨਾ ਸਾਹਿਬ ਵਿਖੇ ਦੀਵਾਨ ਹਾਲ ਦੇ ਪਿੱਛੇ ਗੁੰਬਦ ਵਿਚ ਸਥਾਈ ਤੌਰ 'ਤੇ ਸਥਾਪਤ ਕੀਤੇ ਗਏ ਸਨ, ਜਿਥੇ ਸੰਗਤ ਉਨ੍ਹਾਂ ਦੇ ਦਰਸ਼ਨ ਕਰ ਸਕਦੀ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਪਣੇ ਪਰਿਵਾਰ ਸਮੇਤ ਗੁਰੂ ਚਰਨ ਯਾਤਰਾ ਦੀ ਸਮਾਪਤੀ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਦਲੀਪ ਸਿੰਘ, ਗਿਆਨੀ ਗੁਰਦਿਆਲ ਸਿੰਘ, ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਸੁਮਿਤ ਸਿੰਘ ਕਲਸੀ, ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਪਪਿੰਦਰ ਸਿੰਘ ਨੇ ਯਾਤਰਾ ਵਿਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਹਰਦੀਪ ਸਿੰਘ ਪੁਰੀ ਪਰਿਵਾਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਸ੍ਰੀ ਜਗਜੋਤ ਸਿੰਘ ਸੋਹੀ ਸਮੇਤ ਹੋਰ ਕਮੇਟੀ ਮੈਂਬਰਾਂ ਨੇ ਯਾਤਰਾ ਦੇ ਕੋ-ਆਰਡੀਨੇਟਰ ਜਸਬੀਰ ਸਿੰਘ ਧਾਮ ਅਤੇ ਇੰਚਾਰਜ ਹਰਜੀਤ ਸਿੰਘ ਇਰਪ੍ਰੀਤ ਸਿੰਘ ਬਖਸ਼ੀ ਨੂੰ ਵੀ ਸਨਮਾਨਿਤ ਕੀਤਾ। ਸ੍ਰੀ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਗੁਰੂ ਚਰਨ ਯਾਤਰਾ ਕੱਲ੍ਹ ਸਾਸਾਰਾਮ ਤੋਂ ਸ਼ੁਰੂ ਹੋ ਕੇ ਦੇਰ ਰਾਤ ਗੁਰਦੁਆਰਾ ਗੁਰੂ ਕਾ ਬਾਗ ਪਹੁੰਚੀ, ਜਿਥੋਂ ਇਹ ਅੱਜ ਸਵੇਰੇ ਨਗਰ ਕੀਰਤਨ ਦੇ ਰੂਪ ਵਿਚ ਚੱਲ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਪਹੁੰਚੀ, ਜਿਥੇ ਗੁਰੂ ਸਾਹਿਬ ਅਤੇ ਮਾਤਾ ਸਾਹਿਬ ਦੇ ਜੋੜਾ ਸਾਹਿਬ ਪੱਕੇ ਤੌਰ 'ਤੇ ਦੀਵਾਨ ਹਾਲ ਦੇ ਪਿਛੇ ਗੁੰਬਦ ਵਿਚ ਸੁਸ਼ੋਭਿਤ ਹਨ, ਜਿਥੇ ਸੰਗਤ ਉਨ੍ਹਾਂ ਦੇ ਦਰਸ਼ਨ ਕਰ ਸਕੇਗੀ।
;
;
;
;
;
;
;
;