JALANDHAR WEATHER

ਐਂਟੀ-ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫਲਤਾ, ਹਥਿਆਰਾਂ ਸਮੇਤ ਵਿਅਕਤੀ ਕਾਬੂ

ਚੰਡੀਗੜ੍ਹ, 1 ਨਵੰਬਰ-ਇਕ ਵੱਡੀ ਸਫਲਤਾ ਵਿਚ, ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਪਿੰਡ ਬੰਗੀ ਨਿਹਾਲ ਸਿੰਘ ਦੇ ਰਹਿਣ ਵਾਲੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਸਮੇਤ ਚਾਰ ਕਾਰਤੂਸਾਂ ਨੂੰ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੈਂਗਸਟਰ ਰੰਮੀ ਮਚਾਨਾ ਦਾ ਕਰੀਬੀ ਸਾਥੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ। ਪਿਛਲੇ ਇਕ ਮਾਮਲੇ ਵਿਚ, ਪੁਲਿਸ ਨੇ ਉਸਦੇ ਘਰ ਤੋਂ 130 ਗ੍ਰਾਮ ਹੈਰੋਇਨ, ਇਕ 9 ਐਮ.ਐਮ. ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਅਤੇ ਇਕ ਦੇਸੀ 12 ਬੋਰ ਪਿਸਤੌਲ ਬਰਾਮਦ ਕੀਤਾ ਸੀ। ਉਸ ਸਮੇਂ ਉਸਦੀ ਮਾਂ, ਪਰਮਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂਕਿ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਗਿਆ ਸੀ। ਰਣਜੀਤ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ਖਿਲਾਫ ਕਈ ਮਾਮਲੇ ਦਰਜ ਹਨ ਜਿਨ੍ਹਾਂ ਵਿਚ ਕਤਲ, ਸੱਟ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿਚ ਦਾਖਲ ਹੋਣਾ, ਅਸਲਾ ਐਕਟ, ਜੇਲ੍ਹ ਐਕਟ ਅਤੇ NDPS ਐਕਟ ਦੀ ਉਲੰਘਣਾ ਸ਼ਾਮਿਲ ਹੈ। ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ