JALANDHAR WEATHER

ਅੱਤਵਾਦੀ ਸੰਗਠਨ ਨਾਲ ਜੁੜੇ 2 ਮੁਲਜ਼ਮ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ, 1 ਨਵੰਬਰ-ਗੁਰਦਾਸਪੁਰ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ  ਨਿਤੀਸ਼ ਸਿੰਘ ਅਤੇ ਕਰਨ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਜਬਰੀ ਵਸੂਲੀ ਨਾਲ ਜੁੜੀਆਂ ਦੋ ਹਾਲੀਆ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਸੁਲਝਾ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅੱਤਵਾਦੀ ਸੰਗਠਨ ਨਾਲ ਜੁੜੇ ਵਿਦੇਸ਼ੀ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ ਗੁੱਲੂ ਦੁਆਰਾ ਸੰਭਾਲਿਆ ਜਾ ਰਿਹਾ ਸੀ। ਮੁਲਜ਼ਮ ਗੁਰਦਾਸਪੁਰ ਦੇ ਕਲਾਨੌਰ ਵਿਚ ਇਕ ਮੈਡੀਕਲ ਸਟੋਰ ਅਤੇ ਇਕ ਹਸਪਤਾਲ ਦੇ ਮਾਲਕਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਸਨ। ਬਰਾਮਦਗੀ ਵਿਚ 9 ਐਮ.ਐਮ. ਗਲੋਕ ਪਿਸਤੌਲ ਤੇ ਜ਼ਿੰਦਾ ਕਾਰਤੂਸ ਮਿਲੇ ਹਨ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ