JALANDHAR WEATHER

ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ 'ਤੇ ਹਮਲਾ

ਬਟਾਲਾ, 1 ਨਵੰਬਰ (ਸਤਿੰਦਰ ਸਿੰਘ) - ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ ਰਮੇਸ਼ ਨਈਅਰ ਉੱਪਰ ਅੱਜ ਸ਼ਾਮ ਤਿੰਨ ਨੌਜਵਾਨਾਂ ਨੇ ਦਾਤਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਰਮੇਸ਼ ਨਈਅਰ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਰਮੇਸ਼ ਨਈਅਰ ਨੇ ਕਿਹਾ ਕਿ ਪੰਜਾਬ ਦੇ ਬਣੇ ਹਾਲਾਤਾਂ ਸੰਬੰਧੀ ਜੋ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਖ਼ਿਲਾਫ਼ ਮੈਂ ਬੋਲਿਆ ਹੈ, ਉਸ ਦਾ ਮੈਨੂੰ ਖਮਿਆਜ਼ਾ ਭੁਗਤਣਾ ਪਿਆ ਹੈ। ਇਹ ਘਟਨਾ ਬਟਾਲਾ ਦੇ ਭੰਡਾਰੀ ਮਹੱਲੇ ਦੇ ਕੋਲ ਵਾਪਰੀ ਦੱਸੀ ਜਾ ਰਹੀ । ਰਮੇਸ਼ ਨਈਅਰ ਕਿਸੇ ਦੇ ਘਰੋਂ ਆ ਰਿਹਾ ਸੀ ਕਿ ਤਿੰਨ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਸੰਬੰਧੀ ਥਾਣਾ ਸਿਟੀ ਦੇ ਐਸਐਚਓ ਸਵਿੰਦਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਪੈਸਿਆਂ ਦੇ ਲੈਣ ਦੇਣ ਨਾਲ ਸੰਬੰਧਿਤ ਹੈ। ਬਾਕੀ ਜਾਂਚ ਜਾਰੀ ਹੈ, ਜੋ ਤੱਥ ਸਾਹਮਣੇ ਆਉਣਗੇ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ