ਕਣਕ ਦੀ ਬਿਜਾਈ ਕਰ ਰਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਹਰਸ਼ਾ ਛੀਨਾ , 2 ਨਵੰਬਰ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੀ ਪੁਲਿਸ ਚੌਂਕੀ ਓਠੀਆਂ ਅਧੀਨ ਪੈਂਦੇ ਪਿੰਡ ਧਾਰੀਵਾਲ ਵਿਖੇ ਕਣਕ ਦੀ ਬਿਜਾਈ ਕਰ ਰਹੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਹੈI ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਮਲਕੀਤ ਸਿੰਘ (42) ਬੀਤੀ ਦੇਰ ਰਾਤ ਆਪਣੇ ਖੇਤਾਂ ਵਿਚ ਕਣਕ ਦੀ ਬਿਜਾਈ ਕਰ ਰਿਹਾ ਸੀ ਤਾਂ ਇਸ ਦੌਰਾਨ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਮੌਕੇ ਉਸ ਨੂੰ ਨੂੰ ਅੰਮ੍ਰਿਤਸਰ ਦੀ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ|
ਇਸ ਸੰਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੇ ਐਸ. ਐਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਲਕੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ |
;
;
;
;
;
;
;
;