JALANDHAR WEATHER

ਮੈਕਸੀਕੋ : ਦੁਕਾਨ ਵਿਚ ਅੱਗ ਲੱਗਣ ਕਾਰਨ 23 ਮੌਤਾਂ, 11 ਜ਼ਖ਼ਮੀ

ਮੈਕਸੀਕੋ ਸਿਟੀ, , 2 ਨਵੰਬਰ - ਮੈਕਸੀਕਨ ਸ਼ਹਿਰ ਹਰਮੋਸਿਲੋ ਦੇ ਵਾਲਡੋ ਸਟੋਰ ਵਿਚ ਹੋਏ ਇਕ ਵੱਡੇ ਧਮਾਕੇ ਵਿਚ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਬੱਚੇ ਵੀ ਸ਼ਾਮਲ ਸਨ। ਹਾਦਸੇ ਵਿਚ 11 ਲੋਕ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਸਥਾਨ 'ਤੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਸਥਾਨਕ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਕੋਈ ਹਮਲਾ ਜਾਂ ਹਿੰਸਕ ਘਟਨਾ ਨਹੀਂ ਸੀ। ਸ਼ਹਿਰ ਦੇ ਫਾਇਰ ਵਿਭਾਗ ਦੇ ਮੁਖੀ ਨੇ ਕਿਹਾ ਕਿ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਅਸਲ ਵਿਚ ਧਮਾਕਾ ਕਿਵੇਂ ਹੋਇਆ । ਸੋਨੋਰਾ ਦੇ ਅਟਾਰਨੀ ਜਨਰਲ ਗੁਸਤਾਵੋ ਸਾਲਸ ਨੇ ਫੋਰੈਂਸਿਕ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਹੁਤ ਸਾਰੀਆਂ ਮੌਤਾਂ ਜ਼ਹਿਰੀਲੀ ਗੈਸ ਕਾਰਨ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ