ਪਿੰਡ ਸ਼ਹੂਰਾ 'ਚ ਬੇਅਦਬੀ ਦੀ ਘਟਨਾ ਵਾਪਰੀ
ਚੋਗਾਵਾਂ/ ਅੰਮ੍ਰਿਤਸਰ, 2 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਸ਼ਹੂਰਾ ਵਿਖੇ ਘਰ ਚੱਲ ਰਹੇ ਪਾਠ ਦੌਰਾਨ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਤੇ ਥਾਣਾ ਲੋਪੋਕੇ ਦੇ ਮੁਖੀ ਸਤਪਾਲ ਸਿੰਘ ਛੀਨਾ ਮੌਕੇ 'ਤੇ ਪਹੁੰਚੇ। ਇਸ ਸੰਬੰਧੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਤਰਲੋਚਨ ਸਿੰਘ ਸੋਹਲ ਨੇ ਦੱਸਿਆ ਨੇ ਦੱਸਿਆ ਕਿ ਪਿੰਡ ਸ਼ਹੂਰਾਂ ਦੇ ਮੇਜਰ ਸਿੰਘ ਦੇ ਪਰਿਵਾਰ ਵਲੋਂ ਘਰ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਚੱਲ ਰਿਹਾ ਸੀ। ਜ਼ਿਮੀਦਾਰ ਪਰਿਵਾਰ ਵਲੋਂ ਰੱਖੇ ਪ੍ਰਵਾਸੀ ਮਜ਼ਦੂਰ (ਸੀਰੀ) ਵਲੋਂ ਸਵੇਰੇ ਤੜਕੇ ਤਾਬਿਆ 'ਤੇ ਬੈਠੇ ਗ੍ਰੰਥੀ ਸਿੰਘ 'ਤੇ ਜੁੱਤੀ ਸੁੱਟ ਕੇ ਬੇਅਦਬੀ ਕੀਤੀ।। ਪਰਿਵਾਰ ਵਲੋਂ ਇਸ ਘਟਨਾ ਨੂੰ ਲੁਕਾਉਣ ਦਾ ਯਤਨ ਕੀਤਾ ਗਿਆ। ਮਜ਼ਦੂਰ ਨੂੰ ਘਰੋਂ ਭਜਾ ਦਿੱਤਾ।
ਜਥੇਬੰਦੀ ਦੇ ਆਗੂਆਂ ਵਲੋਂ ਉਕਤ ਪ੍ਰਵਾਸੀ ਮਜ਼ਦੂਰ ਤੇ ਹੋਰਨਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।ਉਨ੍ਹਾਂ ਇਸ ਬੇਅਦਬੀ ਦੀ ਘਟਨਾ ਵਿਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਥਾਣਾ ਲੋਪੋਕੇ ਵਿਖੇ ਜਗਜੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸੀਰੀ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਧਰਾਵਾਂ ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;