JALANDHAR WEATHER

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

ਮਹਿਲ ਕਲਾਂ (ਬਰਨਾਲਾ), 2 ਨਵੰਬਰ (ਅਵਤਾਰ ਸਿੰਘ ਅਣਖੀ)- ਪਿੰਡ ਹਮੀਦੀ- ਵਜੀਦਕੇ ਖੁਰਦ ਲਿੰਕ ਸੜਕ ਉੱਪਰ ਵਾਪਰੇ ਹਾਦਸੇ 'ਚ ਟਰੈਕਟਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਮਿਲੀ ਸੂਚਨਾ ਅਨੁਸਾਰ ਪਿੰਡ ਹਮੀਦੀ- ਵਜੀਦਕੇ ਖੁਰਦ ਸੜਕ ਉੱਪਰ ਇਕ ਮੋਟਰਸਾਈਕਲ ਦੀ ਕਿਸੇ ਟਰੈਕਟਰ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਦਵਿੰਦਰ ਸਿੰਘ ( 24 ) ਪੁੱਤਰ ਜਗਜੀਤ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ (ਸੰਗਰੂਰ) ਵਜੋਂ ਹੋਈ । ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਪਤਾ ਲੱਗਿਆ ਹੈ ਕਿ ਨੌਜਵਾਨ ਦਵਿੰਦਰ ਸਿੰਘ ਕਿਸਾਨ ਪਰਿਵਾਰ ਦਾ ਇਕਲੌਤਾ ਕਮਾਊ ਪੁੱਤਰ ਸੀ। ਉਸ ਦੇ ਪਿਤਾ ਜਗਜੀਤ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਦੁਖਦਾਈ ਘਟਨਾ ਦੀ ਖਬਰ ਮਿਲਣ ਨਾਲ ਪਿੰਡ ਅਤੇ ਇਲਾਕੇ 'ਚ ਮਾਹੌਲ ਸੋਗਮਈ ਬਣ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ