JALANDHAR WEATHER

ਤੀਜੇ ਟੀ-20 'ਚ ਭਾਰਤ ਨੇ 5 ਵਿਕਟਾਂ ਨਾਲ ਹਰਾਇਆ ਆਸਟ੍ਰੇਲੀਆ ਨੂੰ, ਲੜੀ 1-1 ਨਾਲ ਬਰਾਬਰ

ਹੋਬਾਰਟ, 2 ਨਵੰਬਰ - ਭਾਰਤ ਨੇ ਤੀਜੇ ਟੀ-20 ਮੈਚ ਵਿਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 186 ਦੌੜਾਂ ਬਣਾਈਆਂ।
ਆਸਟ੍ਰੇਲੀਆ ਵਲੋਂ ਟਿਮ ਡੇਵਿਡ ਨੇ 74 (38 ਗੇਂਦਾਂ) ਦੌੜਾਂ ਬਣਾਈਆਂ ਜਦਕਿ ਸਟੌਨਿਸ ਨੇ 64 (39 ਗੇਂਦਾਂ) ਦੌੜਾਂ ਬਣਾਈਆਂ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 3 ਵਿਕਟਾਂ ਹਾਸਲ ਕੀਤੀਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਿਤ ਟੀਚਾ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਵਾਸ਼ਿੰਗਟਨ ਸੁੰਦਰ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 49 (23 ਗੇਂਦਾਂ) ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਅਰਸ਼ਦੀਪ ਸਿੰਘ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ। ਇਸ ਜਿੱਤ ਦੇ ਨਾਲ ਹੀ ਦੋਵੇਂ ਟੀਮ 1-1 'ਤੇ ਬਰਾਬਰ ਹਨ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਬੇਨਤੀਜਾ ਰਿਹਾ ਸੀ। ਲੜੀ ਦਾ ਚੌਥਾ ਮੈਚ 6 ਨਵੰਬਰ ਨੂੰ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ