JALANDHAR WEATHER

ਸੜਕ ਹਾਦਸੇ 'ਚ ਬਲੈਰੋ ਚਾਲਕ ਦੀ ਮੌਤ 

ਸੁਨਾਮ ਊਧਮ ਸਿੰਘ ਵਾਲਾ, 2 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼ਾਹਪੁਰ ਕਲ੍ਹਾਂ-ਚੀਮਾ ਸੜਕ 'ਤੇ ਹੋਏ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਸਿੰਘ (40) ਪੁੱਤਰ ਜਗਰੂਪ ਸਿੰਘ ਵਾਸੀ ਉਗਰਾਹਾਂ ਬਲੈਰੋ ਗੱਡੀ 'ਤੇ ਆਪਣੇ ਕਿਸੇ ਰਿਸ਼ਤੇਦਾਰ ਨੂੰ ਸ਼ਾਹਪੁਰ ਕਲ੍ਹਾਂ ਛੱਡਕੇ ਵਾਪਸ ਪਿੰਡ ਉਗਰਾਹਾਂ ਪਰਤ ਰਿਹਾ ਸੀ।ਜਿਵੇਂ ਹੀ ਉਹ ਸ਼ਾਹਪੁਰ ਕਲ੍ਹਾਂ ਤੋਂ ਡੇਢ ਕਿਲੋਮੀਟਰ ਚੀਮਾ ਵੱਲ ਆਇਆ ਤਾਂ ਇਸ ਦੌਰਾਨ  ਖੇਤ 'ਚੋਂ ਸੜਕ 'ਤੇ ਚੜ੍ਹ ਰਹੀ ਇਕ ਕੰਬਾਈਨ ਅਤੇ ਬਲੈਰੋ ਦੇ ਆਪਸ ਵਿਚ ਟਕਰਾਉਣ ਕਾਰਨ ਬਲੈਰੋ ਚਾਲਕ ਕ੍ਰਿਸ਼ਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਲਾਜ ਲਈ ਉਸ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਪਰ ਡਾਕਟਰਾਂ ਵਲੋਂ ਉਸਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ। ਜਿਥੇ ਇਲਾਜ ਦੌਰਾਨ ਕ੍ਰਿਸ਼ਨ ਸਿੰਘ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਨੇਕ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਭਰਾ ਗੁਰਸੇਵਕ ਸਿੰਘ ਦੇ ਬਿਆਨਾਂ 'ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂਂ ਸੌਂਪ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ