JALANDHAR WEATHER

ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਟੋਲ ਪਲਾਜ਼ਾ ਨਿਝਰਪੁਰਾ ‘ਤੇ ਕਿਸਾਨ–ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ

ਜੰਡਿਆਲਾ ਗੁਰੂ (ਅੰਮ੍ਰਿਤਸਰ), 2 ਨਵੰਬਰ (ਹਰਜਿੰਦਰ ਸਿੰਘ ਕਲੇਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ-ਜਲੰਧਰ ਹਾਈਵੇ ਨਿੱਝਰਪੁਰਾ ਟੋਲ ਪਲਾਜ਼ਾ ‘ਤੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਨੰਗੇ ਧੜ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਿਜਲੀ ਸੋਧ ਬਿੱਲ 2025 ਨੂੰ ਲੋਕ ਵਿਰੋਧੀ ਤੇ ਦੇਸ਼ ਵਿਰੋਧੀ ਕਰਾਰ ਦਿੱਤਾ।
ਕਮੇਟੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਰਣਜੀਤ ਸਿੰਘ ਕਲੇਰ ਬਾਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰ ਖਤਮ ਕਰਕੇ ਹਰ ਖੇਤਰ ਨੂੰ ਆਪਣੇ ਹੱਥਾਂ ਵਿਚ ਕੇਂਦਰੀਕ੍ਰਿਤ ਕਰ ਰਹੀ ਹੈ। ਬਿਜਲੀ ਸੋਧ ਬਿੱਲ 2025 ਰਾਹੀਂ ਸਰਕਾਰ ਦਾ ਮਨਸੂਬਾ ਬਿਜਲੀ ਵਿਭਾਗ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਹੈ।ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਇਸ ਖਰੜੇ ਨੂੰ ਰੱਦ ਕਰਾਉਣ ਲਈ ਵੱਡੀ ਲਾਮਬੰਦੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਵਲ ਬਿਆਨਾਂ ਤੱਕ ਸੀਮਿਤ ਹੈ ਤੇ ਕੇਂਦਰ ਦੇ ਪੰਜਾਬ ਵਿਰੋਧੀ ਫ਼ੈਸਲਿਆਂ ਨੂੰ ਲਾਗੂ ਕਰ ਰਹੀ ਹੈ। ਕਮੇਟੀ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਤੁਰੰਤ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਇਸ ਬਿੱਲ ਖ਼ਿਲਾਫ਼ ਚਿੱਠੀ ਲਿਖੇ।ਇਸ ਮੌਕੇ ਕਿਸਾਨਾਂ ਨੇ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਲਈ ਮੁਆਵਜ਼ੇ ਦੀ ਮੰਗ, ਪਰਾਲੀ ਸਾੜਨ ਸੰਬੰਧੀ ਦਰਜ ਰੈਡ ਐਂਟਰੀਆਂ ਤੇ ਜੁਰਮਾਨੇ ਰੱਦ ਕਰਨ, ਡੀਏਪੀ ਖਾਦ ਸੰਕਟ ਦੇ ਹੱਲ ਅਤੇ ਸ਼ੰਭੂ–ਖਨੌਰੀ ਮੋਰਚਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਵੀ ਉਠਾਈ।ਉਨ੍ਹਾਂ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨਟ ਭੰਗ ਕਰਕੇ ਕੰਟਰੋਲ ਆਪਣੇ ਹੱਥਾਂ ਵਿਚ ਲੈਣ ਦੀ ਕੋਸ਼ਿਸ਼ ਦੀ ਵੀ ਸਖ਼ਤ ਨਿਖੇਧੀ ਕੀਤੀ।ਕਮੇਟੀ ਨੇ ਕਿਸਾਨਾਂ–ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਆਉਂਦੇ ਸੰਘਰਸ਼ਾਂ ਲਈ ਪਿੰਡ ਪੱਧਰ ‘ਤੇ ਫੰਡ ਇਕੱਠਾ ਕਰਨ ਤੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ