JALANDHAR WEATHER

ਪੁਲਿਸ ਚੌਂਕੀ ਕੱਕੜ ਅਤੇ ਬੀ.ਐਸ.ਐਫ. ਵਲੋਂ ਡਰੋਨ ਤੇ ਹੈਰੋਇਨ ਬਰਾਮਦ

ਚੋਗਾਵਾਂ (ਅੰਮ੍ਰਿਤਸਰ), 2 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ, ਜਿਸ ਦੇ ਵਲੋਂ ਆਏ ਦਿਨ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।
ਪਰ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵਲੋਂ ਬਾਜ਼ ਅੱਖ ਰੱਖ ਕੇ ਪਾਕਿਸਤਾਨ ਦੇ ਮਨਸੂਬਿਆਂ 'ਤੇ ਪਾਣੀ ਫੇਰਿਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਸਰਹੱਦੀ ਪਿੰਡ ਧਾਰੀਵਾਲ ਵਿਖੇ ਬੀਐਸਐਫ ਅਤੇ ਕੱਕੜ ਚੌਂਕੀ ਦੇ ਇੰਚਾਰਜ ਅਮੋਲਕ ਸਿੰਘ ਤੇ ਪੁਲਿਸ ਪਾਰਟੀ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਮਿੰਨੀ ਡਰੋਨ ਤੇ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਕੱਕੜ ਦੇ ਮੁਖੀ ਅਮੋਲਕ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਬੀ.ਐਸ.ਐਫ ਅਤੇ ਪੁਲਿਸ ਚੌਂਕੀ ਕੱਕੜ ਵਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜਿਸ ਦੌਰਾਨ ਖੇਤਾਂ ਵਿਚੋਂ ਇਕ ਮਿੰਨੀ ਡਰੋਨ ਤੇ ਨਾਲ 590 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਇਸ ਸੰਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਏਅਰ ਕਰਾਫਟ ਅਤੇ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ