JALANDHAR WEATHER

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਉਮੀਦਵਾਰ

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਹੋਣ ਵਾਲੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅੰਤਰਿੰਗ ਕਮੇਟੀ ਦੀ ਚੋਣਾਂ ਤੋਂ ਪਹਿਲਾਂ ਉਹ ਸਾਰੇ ਮੈਂਬਰਾਂ ਨਾਲ ਵਿਅਕਤੀਗਤ ਤੌਰ ‘ਤੇ ਮਿਲਦੇ ਹਨ ਤਾਂ ਜੋ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਜਾਣ ਸਕਣ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਐਲਾਨ ਕੀਤਾ ਹੈ ਕਿ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਡੇ ਉਮੀਦਵਾਰ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਧਾਮੀ ਸਾਹਿਬ ਨੇ ਬੇਦਾਗ ਤੇ ਸਮਰਪਿਤ ਸੇਵਾ ਕੀਤੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ ‘ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ। ਉਨ੍ਹਾਂ ਦੇ ਅਨੁਸਾਰ, ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ