ਬਟਾਲਾ 'ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਕੇ 'ਤੇ ਮੌਤ
ਬਟਾਲਾ, 2 ਨਵੰਬਰ (ਸਤਿੰਦਰ ਸਿੰਘ) - ਅੱਜ ਸ਼ਾਮ ਦੇ ਸਮੇਂ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ਉੱਪਰ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਲਾਸ਼ ਸੜਕ 'ਤੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ।
ਮ੍ਰਿਤਕ ਦੇ ਭਰਾ ਲਾਡੀ ਅਤੇ ਪਤਨੀ ਚਰਨਜੀਤ ਕੌਰ ਵਾਸੀ ਮਾਨ ਨਗਰ ਬਟਾਲਾ ਨੇ ਦੱਸਿਆ ਕਿ ਜਸਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਆਪਣੇ ਦੋਸਤਾਂ ਨਾਲ ਗੱਡੀ 'ਤੇ ਕਿਤੇ ਕੰਮ ਗਿਆ ਸੀ, ਜਦੋਂ ਉਹ ਵਾਪਸ ਆਏ ਅਤੇ ਗੱਡੀ ਤੋਂ ਉਤਰ ਕੇ ਘਰ ਆ ਰਿਹਾ ਸੀ ਤਾਂ ਇਸ ਦੌਰਾਨ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਜਸਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਿਟੀ ਸੰਜੀਵ ਕੁਮਾਰ, ਐਸਐਚਓ ਸਿਵਲ ਲਾਈਨ ਹਰਜਿੰਦਰ ਸਿੰਘ, ਐਸਆਈ ਗੁਰਮੀਤ ਸਿੰਘ ਅਤੇ ਐਸਆਈ ਨਰਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ।
;
;
;
;
;
;
;
;