ਭਾਜਪਾ ਕੌਂਸਲਰ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ
ਅਮਲੋਹ (ਫ਼ਤਹਿਗੜ੍ਹ ਸਾਹਿਬ), 2 ਨਵੰਬਰ (ਕੇਵਲ ਸਿੰਘ) - ਅੱਜ ਅਮਲੋਹ ਸ਼ਹਿਰ ਦੇ ਵਾਰਡ ਨੰਬਰ 11 ਤੋਂ ਭਾਜਪਾ ਦੀ ਕੌਂਸਲਰ ਪੂਨਮ ਜਿੰਦਲ ਅਤੇ ਪੰਮੀ ਜਿੰਦਲ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸੀਨੀਅਰ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅੱਜ ਹਲਕਾ ਅਮਲੋਹ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਜ਼ਿਆਦਾ ਬਲ ਮਿਲਿਆ ਹੈ ਅਤੇ ਦਿਨੋ ਦਿਨ ਕਾਂਗਰਸ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ ਸਨਮਾਨ ਬਰਕਰਾਰ ਰੱਖਿਆ ਜਾਵੇਗਾ ਅਤੇ ਉਨ੍ਹਾਂ ਨੂੰ ਬਣਦਾ ਸਹਿਯੋਗ ਦਿੱਤਾ ਜਾਵੇਗਾ।
;
;
;
;
;
;
;
;