JALANDHAR WEATHER

ਡੀ.ਬੀ.ਏ. ਨੇ ਵਿਧਾਇਕ ਜਿੰਪਾ ਦੀ ਰਿਹਾਇਸ਼ ਤੱਕ ਕੱਢਿਆ ਰੋਸ ਮਾਰਚ ਤੇ ਸ਼ਿਮਲਾ ਪਹਾੜੀ ਚੌਂਕ ਕੀਤਾ ਜਾਮ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਯੋਜਨਾ ਦੇ ਚੱਲਦਿਆਂ ਗੜ੍ਹਸ਼ੰਕਰ ਦੇ ਕੁਝ ਪਿੰਡਾਂ ਨੂੰ ਇਸ ਨਵੇਂ ਜ਼ਿਲ੍ਹੇ ਨਾਲ ਜੋੜਨ ਦੀ ਤਜਵੀਜ਼ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਪੀ.ਐਸ.ਘੁੰਮਣ ਦੀ ਅਗਵਾਈ 'ਚ ਜ਼ਿਲ੍ਹਾ ਕਚਹਿਰੀਆਂ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਗਿਆ, ਉਪਰੰਤ ਵਿਧਾਇਕ ਜਿੰਪਾ ਨੂੰ ਮੰਗ ਪੱਤਰ ਸੌਂਪਿਆ ਗਿਆ।


ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਉਕਤ ਮੁੱਦੇ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਉਪਰੰਤ ਰੋਸ 'ਚ ਆਏ ਸਮੂਹ ਵਕੀਲਾਂ ਨੇ ਸਥਾਨਕ ਸ਼ਿਮਲਾ ਪਹਾੜੀ ਚੌਂਕ 'ਚ ਚੱਕਾ ਜਾਮ ਕਰ ਦਿੱਤਾ ਅਤੇ ਡਿਪਟੀ ਸਪੀਕਰ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ