ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਸਮਰਥਨ ਲਈ ਪੁੱਜੇ ਦੀਪੇਂਦਰ ਸਿੰਘ ਹੁੱਡਾ
ਚੰਡੀਗੜ੍ਹ, 3 ਨਵੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਪੰਜਾਬ ਯੂਨੀਵਰਸਿਟੀ ਵਿਚ ਪੁੱਜੇ। ਵੀ.ਸੀ. ਦਫ਼ਤਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਮਰਥਨ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਲੋਕ ਸਭਾ ਵਿਚ ਅਸੀਂ ਇਸ ਮੁੱਦੇ ਨੂੰ ਉਠਾਵਾਂਗੇ।
ਇਥੇ ਦੱਸਣਾ ਬਣਦਾ ਹੈ ਕਿ ਪੀ.ਯੂ.ਸੀ.ਐਸ.ਸੀ. ਦੇ ਜਰਨਲ ਸਕੱਤਰ ਅਭਿਸ਼ੇਕ ਡਾਗਰ ਨੇ ਐਂਟੀ ਐਫੀਡੇਵਿਟ ਦੇ ਲਈ ਭੁੱਖ ਹੜਤਾਲ ਲਈ ਅੱਜ 6ਵਾਂ ਦਿਨ ਹੋ ਗਿਆ ਹੈ।
ਇਸ ਮੌਕੇ ਵਿਦਿਆਰਥੀ ਕੌਂਸਲ ਦੇ ਸਾਬਕਾ ਪ੍ਰਧਾਨ ਅਨੁਰਾਗ ਦਲਾਲ ਵੀ ਮੌਜੂਦ ਸੀ।
;
;
;
;
;
;
;