JALANDHAR WEATHER

ਐਸ.ਸੀ. ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤਲਬ

ਸੰਗਰੂਰ, 3 ਨਵੰਬਰ (ਧੀਰਜ ਪਸ਼ੋਰੀਆ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਲਬ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਪੰਜਾਬ ਕਾਂਗਰਸ ਪ੍ਰਧਾਨ ਹੋਣ ਦੇ ਨਾਲ-ਨਾਲ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਵੀ ਹਨ, ਦੀ ਸ਼ਬਦਾਵਲੀ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਮਰਹੂਮ ਗ੍ਰਹਿ ਮੰਤਰੀ ਸ. ਬੂਟਾ ਸਿੰਘ ਬਾਰੇ ਜਾਤੀ ਸੂਚਕ ਸ਼ਬਦ ਦੀ ਵਰਤੋਂ ਕਰਦੇ ਹੋਏ ਨਜ਼ਰ ਆ ਰਹੇ ਹਨ, ਜਿਸ ਨਾਲ ਸਮੁੱਚੇ ਐਸ.ਸੀ. ਵਰਗ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਇਹ ਸ਼ਬਦਾਵਾਲੀ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਇਕ ਚੋਣ ਜਲਸੇ ਵਿਚ ਵਰਤੀ ਗਈ ਹੈ ਜੋ ਕਿ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਹੈ ਕਿਉਂਕਿ ਇਸ ਵਿਚ ਜਾਤੀ ਨੂੰ ਵਰਤਿਆ ਗਿਆ ਹੈ। ਐਸ.ਸੀ. ਕਮਿਸ਼ਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜੇ ਪੱਤਰ ਵਿਚ ਆਪਣਾ ਜਵਾਬ ਅਤੇ ਸਪੱਸ਼ਟੀਕਰਨ ਦੇਣ ਲਈ 6 ਨਵੰਬਰ ਨੂੰ ਐਸ.ਸੀ. ਕਮਿਸ਼ਨ ਮੂਹਰੇ ਪੇਸ਼ ਹੋਣ ਲਈ ਕਿਹਾ ਹੈ। ਐਸ.ਸੀ. ਕਮਿਸ਼ਨ ਨੇ ਇਸ ਸੰਬੰਧੀ ਰਿਟਰਨਿੰਗ ਅਫਸਰ ਤਰਨਤਾਰਨ ਨੂੰ ਵੀ ਪੱਤਰ ਲਿਖਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ