ਜੈਕਾਰਿਆਂ ਦੀ ਗੂੰਜ ਵਿਚ ਜਥੇਦਾਰ ਗੜਗੱਜ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
                  
ਅੰਮ੍ਰਿਤਸਰ, 4 ਨਵੰਬਰ ਜਸਵੰਤ ਸਿੰਘ ਜੱਸ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਜਥੇਦਾਰ ਗੜਗੱਜ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਉਹ ਖੁਦ ਵੀ ਇਸ ਜਥੇ ਨਾਲ ਪਾਕਿਸਤਾਨ ਵਿਖੇ ਗੁਰਧਾਮ ਦਰਸ਼ਨਾ ਨੂੰ ਜਾ ਰਹੇ ਹਨ। ਇਸ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਹਨ ਜਦੋਂ ਕਿ ਡਿਪਟੀ ਲੀਡਰ ਗੁਰਮੀਤ ਸਿੰਘ ਬੂਹ ਹਨ। ਅੱਜ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਕੱਤਰ ਪ੍ਰਤਾਪ ਸਿੰਘ ਬਲਵਿੰਦਰ ਸਿੰਘ ਕਾਹਲਵਾਂ, ਜਸਕਰਨ ਸਿੰਘ ਨਿਸ਼ਾਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਵੀ ਹਾਜ਼ਰ ਸਨ। ਇਥੇ ਜ਼ਿਕਰ ਯੋਗ ਹੈ ਕਿ ਇਹ ਜੱਥਾ ਅੱਜ ਅਟਾਰੀ- ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ ਅਤੇ ਸ਼ਾਮ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇਗਾ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;