JALANDHAR WEATHER

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸ਼ੁਰੂ

ਸੁਲਤਾਨਪੁਰ ਲੋਧੀ, (ਕਪੂਰਥਲਾ), 4 ਨਵੰਬਰ (ਕੋਮਲ,ਥਿੰਦ,ਹੈਪੀ,ਲਾਡੀ,ਸਡਾਨਾ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਜੈਕਾਰਿਆਂ ਦੀ ਗੂੰਜ ਵਿਚ ਅਲੌਕਿਕ ਨਗਰ ਕੀਰਤਨ ਆਰੰਭ ਹੋਇਆ।

ਸੁੰਦਰ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਹੈ। ਨਗਰ ਕੀਰਤਨ ਵਿਚ ਇਲਾਕੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋ ਕੇ ਗੁਰਬਾਣੀ ਦਾ ਜਾਪ ਕਰ ਰਹੀਆਂ ਹਨ। ਗਤਕਾ ਪਾਰਟੀਆਂ ਵਲੋਂ ਜੰਗੀ ਨਜ਼ਾਰੇ ਪੇਸ਼ ਕਰ ਰਹੇ ਹਨ।

ਥਾਂ-ਥਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ।‌ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ,ਸੰਤ ਜਗਜੀਤ ਸਿੰਘ ਹਰਖੋਵਾਲ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ, ਪਰਮਜੀਤ ਸਿੰਘ ਰਾਏਪੁਰ,ਸੰਤ ਬਾਬਾ ਅਵਤਾਰ ਸਿੰਘ ਬਿਧੀਚੰਦੀਏ, ਭਗਵਾਨ ਸਿੰਘ ਜੌਹਲ, ਜਥੇਦਾਰ ਦਿਲਬਾਗ ਸਿੰਘ,ਕੂਲਦੀਪ ਸਿੰਘ ਬੂਲੇ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ