ਪਾਕਿ ਜਾਣ ਲਈ ਪਰਮਿਸ਼ਨ ਨਾ ਮਿਲਣ 'ਤੇ ਸ਼ਰਧਾਲੂਆਂ ਨੇ ਝੰਡੇ ਦੀ ਰਸਮ ਦੇਖਣ ਜਾ ਰਹੇ ਸੈਲਾਨੀਆਂ ਦੀਆਂ ਗੱਡੀਆਂ ਰੋਕੀਆਂ
                  
ਅਟਾਰੀ, (ਅੰਮ੍ਰਿਤਸਰ) 4 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ 200 ਦੇ ਕਰੀਬ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਪਰਮਿਸ਼ਨ ਨਹੀਂ ਮਿਲੀ। ਸੰਬੰਧਿਤ ਵਿਭਾਗ ਕੋਲ ਉਨ੍ਹਾਂ ਦੇ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਿਹਾ ਗਿਆ ਕਿ ਪਰਮਿਸ਼ਨ ਆਵੇਗੀ ਤਾਂ ਉਨ੍ਹਾਂ ਨੂੰ ਭੇਜ ਦਿੱਤਾ ਜਾਵੇਗਾ। ਉਹ ਪਾਸਪੋਰਟ ਉਤੇ ਲੱਗੇ ਵੀਜ਼ੇ ਦਿਖਾ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਗੁੱਸੇ ਵਿਚ ਆ ਕੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਜਾ ਰਹੇ ਸੈਲਾਨੀਆਂ ਨੂੰ ਰੋਕ ਦਿੱਤਾ ਅਤੇ ਗੱਡੀਆਂ ਵੀ ਨਹੀਂ ਜਾਣ ਦਿੱਤੀਆਂ। ਦੂਰ-ਦੁਰਾਡੇ ਇਲਾਕਿਆਂ ਵਿਚੋਂ ਆਏ ਸ਼ਰਧਾਲੂਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਰੱਖਿਆ ਏਜੰਸੀਆਂ ਨੇ ਇਹ ਖਬਰ ਜਦੋਂ ਗ੍ਰਹਿ ਮੰਤਰਾਲੇ ਤੱਕ ਪਹੁੰਚਾਈ ਤਾਂ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਤੋਂ ਬਾਅਦ ਅੰਤਰਰਾਸ਼ਟਰੀ ਅਟਾਰੀ ਵਾਹਗਾ ਹਾਈਵੇ ਉਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;