ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁ. ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
                  
                  
                  
                  
                  
                  
ਸੁਲਤਾਨਪੁਰ ਲੋਧੀ, 4 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਤਾਂਤਾ ਲੱਗਾ ਹੋਇਆ ਹੈ। ਸਵੇਰ ਤੋਂ ਹੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਬਹੁਤ ਹੀ ਅਲੌਕਿਕ ਢੰਗ ਨਾਲ ਸ਼ਾਨਦਾਰ ਫੁੱਲਾਂ ਦੀ ਸਜਾਵਟ ਕੀਤੀ ਗਈ। ਫੁੱਲਾਂ ਦੀ ਕੀਤੀ ਸਜਾਵਟ ਸੰਗਤਾਂ ਨੂੰ ਪ੍ਰਭਾਵਿਤ ਕਰ ਰਹੀ ਹੈ।
ਇਸ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਪਿੰਡਾਂ ਦੀਆਂ ਸੰਗਤਾਂ ਵਲੋਂ ਲੰਗਰਾਂ ਦੇ ਵੱਡੀ ਪੱਧਰ ਉਤੇ ਪ੍ਰਬੰਧ ਕੀਤੇ ਗਏ ਹਨ। ਉਧਰ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਸਵੇਰੇ 10:30 ਵਜੇ ਸ਼ੁਰੂ ਹੋਇਆ ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਗੁਜ਼ਰ ਰਿਹਾ ਹੈ। ਵੱਖ-ਵੱਖ ਥਾਵਾਂ ਉਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਅਨੁਮਾਨ ਹੈ ਕਿ ਸ਼ਾਮ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕ ਲੱਖ ਤੱਕ ਸੰਗਤਾਂ ਨਤਮਸਤਕ ਹੋ ਜਾਣਗੀਆਂ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;