ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ
ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਇੱਥੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਥਾਹ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵਲੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ। ਦੁਪਹਿਰ 12 ਵਜੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਨਨਕਾਣਾ ਸਾਹਿਬ ਦੇ ਬਾਜ਼ਾਰਾਂ ਵਿਚੋਂ ਗੁਜ਼ਰੇਗਾ। ਦੇਰ ਰਾਤ ਨੂੰ ਗੁਰਦੁਆਰਾ ਜਨਮ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
;
;
;
;
;
;
;
;
;