JALANDHAR WEATHER

ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ ਪਿੰਡ ਕਿੜਿਆਵਾਲਾ ਵਿਖੇ ਸਜਾਇਆ ਗਿਆ ਨਗਰ ਕੀਰਤਨ

ਮੰਡੀ ਲਾਧੂਕਾ (ਫ਼ਿਰੋਜ਼ਪੁਰ), 05 ਨਵੰਬਰ (ਮਨਪ੍ਰੀਤ ਸਿੰਘ ਸੈਣੀ) - ਪਿੰਡ ਕਿੜਿਆਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਚ ਅੱਜ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ, ਜੋ ਕਿ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਚ ਸਮਾਪਤ ਹੋਇਆ। ਪਿੰਡ ਵਾਸੀਆ ਵਲੋਂ ਵਿਦੇਸ਼ਾ ਚ ਗਏ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਤਰਾਂ ਤਰਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ