ਰਾਜਾ ਵੜਿੰਗ ਵਿਰੁੱਧ ਐਫਆਈਆਰ ਦਰਜ
ਫਗਵਾੜਾ, 5 ਨਵੰਬਰ - ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ ਹਨ। ਇਸ ਮਾਮਲੇ ਵਿਚ ਰਾਜਾ ਵੜਿੰਗ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਹੁਣ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ।
ਇਹ ਐਫਆਈਆਰ ਰਾਜਾ ਵੜਿੰਗ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਸੰਬੰਧ ਵਿਚ ਇਕ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ। ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਸੰਬੰਧੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਰਾਜਾ ਵੜਿੰਗ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।ਰਾਜਾ ਵੜਿੰਗ ਵਿਰੁੱਧ ਆਈਪੀਸੀ ਦੀ ਧਾਰਾ 353, 196, 2023 ਅਤੇ ਐਸਸੀ/ਐਸਟੀ (ਅੱਤਿਆਚਾਰ ਰੋਕਥਾਮ) ਐਕਟ, 1989 ਦੀ ਧਾਰਾ 3(1)(ਯੂ), 3(ਆਈ)(ਵੀ) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਧਾਰਮਿਕ ਸਿੱਖ ਸੰਗਠਨ ਲਗਾਤਾਰ ਰਾਜਾ ਵੜਿੰਗ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ। ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਸੀ/ਐਸਟੀ ਕਮਿਸ਼ਨ ਨੇ ਰਾਜਾ ਵੜਿੰਗ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਰਾਸ਼ਟਰੀ ਐਸਸੀ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਤੋਂ ਭਾਜਪਾ ਨੇਤਾ ਤਰੁਣ ਚੁੱਘ ਦੇ ਬਿਆਨ ਦੇ ਜਵਾਬ ਵਿਚ ਕੀਤੀ ਗਈ ਕਾਰਵਾਈ ਸੰਬੰਧੀ ਸੱਤ ਦਿਨਾਂ ਦੇ ਅੰਦਰ ਜਵਾਬ ਤਲਬ ਕੀਤਾ ਹੈ।
;
;
;
;
;
;
;
;
;