ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਅਥਾਹ ਸ਼ਰਧਾ ਨਾਲ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਪਰਸੋਂ ਰੋਜ ਤੋਂ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਰਸ ਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਕੀਤੀ ਗਈ ਅਤੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਪਰਵਿੰਦਰਪਾਲ ਸਿੰਘ ਵਲੋਂ ਲਿਆ ਗਿਆ। ਇਸ ਮੌਕੇ ਗਿਆਨੀ ਪਰਵਿੰਦਰ ਪਾਲ ਸਿੰਘ ਨੇ ਕਥਾ ਸਰਵਣ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਧਾਰਮਿਕ ਵਿਚਾਰਾਂ ਸਾਂਝੀਆਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸਿੰਘ ਸਾਹਿਬ, ਅਰਦਾਸੀ ਸਿੰਘ ਤੇ ਹਜ਼ੂਰੀ ਰਾਗੀ ਜਥੇ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਵਲੋਂ ਸਾਂਝੇ ਤੌਰ 'ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
;
;
;
;
;
;
;
;
;