JALANDHAR WEATHER

ਗੁਰਪੁਰਬ ਦੀ ਖੁਸ਼ੀ ਵਿਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਖੇਮਕਰਨ (ਤਰਨਤਾਰਨ), 5 ਨਵੰਬਰ (ਰਾਕੇਸ਼ ਕੁਮਾਰ ਬਿੱਲਾ) - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦੀ ਖੁਸ਼ੀ ਵਿਚ ਅੱਜ ਸਥਾਨਕ ਇਤਹਾਸਿਕ ਗੁਰਦੁਆਰਾ ਬਾਬਾ ਥੰਮ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦਾ ਥਾਂ ਥਾਂ 'ਤੇ ਸੰਗਤਾਂ, ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਵਲੋਂ ਸਜਾਵਟੀ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ ਗਿਆ, ਜਦਕਿ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਤਰਾਂ ਤਰਾਂ ਦੇ ਲੰਗਰ ਵੀ ਲਗਾਏ ਗਏ। ਵੱਖ ਵੱਖ ਪੜਾਵਾਂ 'ਤੇ ਕਵੀਸ਼ਰੀ ਜਥੇ ਨੇ ਗੁਰੂ ਮਹਾਰਾਜ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ